ਪ੍ਰਮੁੱਖ ਖਬਰਾਂਬਾਲੀਵੁੱਡ
ਕੇਂਦਰ ਨੇ ਪੈਟਰੋਲ ਤੇ ਡੀਜ਼ਲ ‘ਤੇ ਵਧਾਈ ਐਕਸਾਈਜ਼ ਡਿਊਟੀ ਪਰ ਮਹਿੰਗਾ ਨਹੀਂ ਹੋਵੇਗਾ ਤੇਲ

ਦਿੱਲੀ – ਦੇਸ਼ ਵਿੱਚ ਪੈਟਰੋਲ ਅਤੇ ਡੀਜ਼ਲ ਨੂੰ ਲੈ ਕੇ ਸੋਮਵਾਰ ਨੂੰ ਵੱਡੀ ਖ਼ਬਰ ਆਈ। ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ‘ਤੇ ਐਕਸਾਈਜ਼ ਡਿਊਟੀ ਵਧਾ ਦਿੱਤੀ ਹੈ। ਇੱਕ ਪਾਸੇ ਜਿੱਥੇ ਪੈਟਰੋਲ ‘ਤੇ ਐਕਸਾਈਜ਼ ਡਿਊਟੀ 2 ਰੁਪਏ ਵਧਾਈ ਗਈ ਹੈ, ਉੱਥੇ ਹੀ ਸਰਕਾਰ ਨੇ ਡੀਜ਼ਲ ‘ਤੇ ਐਕਸਾਈਜ਼ ਡਿਊਟੀ 2 ਰੁਪਏ ਵਧਾਉਣ ਦਾ ਵੀ ਫੈਸਲਾ ਕੀਤਾ ਹੈ। ਇਸ ਤੋਂ ਬਾਅਦ ਇਹ ਖਦਸ਼ਾ ਸੀ ਕਿ ਦੇਸ਼ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਹੋਵੇਗਾ, ਪਰ ਰਾਹਤ ਦੀ ਗੱਲ ਇਹ ਹੈ ਕਿ ਸਰਕਾਰ ਵੱਲੋਂ ਐਕਸਾਈਜ਼ ਡਿਊਟੀ ਵਧਾਉਣ ਦੇ ਨਾਲ-ਨਾਲ ਇਹ ਸਪੱਸ਼ਟ ਕਰ ਦਿੱਤਾ ਗਿਆ ਹੈ ਕਿ ਇਸਦਾ ਆਮ ਗਾਹਕਾਂ ‘ਤੇ ਕੋਈ ਅਸਰ ਨਹੀਂ ਪਵੇਗਾ। ਸਰਕਾਰ ਨੇ ਇਹ ਫੈਸਲਾ ਅੰਤਰਰਾਸ਼ਟਰੀ ਤੇਲ ਕੀਮਤਾਂ ਵਿੱਚ ਉਤਰਾਅ-ਚੜ੍ਹਾਅ ਦੇ ਵਿਚਕਾਰ ਲਿਆ ਹੈ।