Uncategorizedਪੰਜਾਬਪ੍ਰਮੁੱਖ ਖਬਰਾਂ
Trending
ਪੰਜਾਬ ਵਿਜੀਲੈਂਸ ਬਿਊਰੋ ਚੀਫ ਸੁਰਿੰਦਰ ਪਰਮਾਰ ਮੁਅੱਤਲ, ਪਰਵੀਨ ਸਿਨਹਾ ਨੂੰ ਵਿਜੀਲੈਂਸ ਚੀਫ ਦਾ ਵਾਧੂ ਚਾਰਜ

ਪੰਜਾਬ ਸਰਕਾਰ ਨੇ ਵੱਡਾ ਐਕਸ਼ਨ ਕੀਤਾ ਹੈ। ਮਾਨ ਸਰਕਾਰ ਨੇ ਵਿਜੀਲੈਂਸ ਬਿਊਰੋ ਦੇ ਮੁੱਖ ਡਾਇਰੈਕਟਰ ਸੁਰਿੰਦਰ ਪਾਲ ਸਿੰਘ ਪਰਮਾਰ ਨੂੰ ਮੁਅੱਤਲ ਕਰ ਦਿੱਤਾ ਹੈ। ਹੁਣ ਉਨ੍ਹਾਂ ਦੀ ਥਾਂ ਪਰਵੀਨ ਕੁਮਾਰ ਸਿਨ੍ਹਾ IPS ਨੂੰ ਵਿਜੀਲੈਂਸ ਚੀਫ ਦਾ ਵਾਧੂ ਚਾਰਜ ਸੌਂਪਿਆ ਗਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਹਿਲਾਂ ਹੀ ਸਾਫ ਅਤੇ ਸਪੱਸ਼ਟ ਸ਼ਬਦਾਂ ਵਿਚ ਆਖ ਚੁੱਕੇ ਹਨ ਕਿ ਜਿਹੜਾ ਵੀ ਭ੍ਰਿਸ਼ਟਾਚਾਰੀਆਂ ਨੂੰ ਬਚਾਏਗਾ, ਉਹ ਨਹੀਂ ਬਚੇਗਾ। ਇਹ ਕਾਰਵਾਈ ਵੀ ਘਪਲੇਬਾਜ਼ਾਂ ਨੂੰ ਬਚਾਉਣ ਦੇ ਮਾਮਲੇ ਵਿਚ ਹੋਈ ਹੈ। ਵਿਜੀਲੈਂਸ ਚੀਫ ਦੇ ਨਾਲ-ਨਾਲ ਏ. ਆਈ. ਜੀ. ਸਵਰਨਦੀਪ ਸਿੰਘ ਅਤੇ ਐੱਸ. ਐੱਸ. ਪੀ. ਹਰਪ੍ਰੀਤ ਸਿੰਘ ਨੂੰ ਵੀ ਸਸਪੈਂਡ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਲਾਇਸੈਂਸ ਘਪਲੇ ਵਿਚ ਕਰਵਾਈ ਰੋਕਣ ਦੀ ਕੋਸ਼ਿਸ਼ ਕੀਤੀ ਗਈ, ਜਿਸ ਦੇ ਚੱਲਦੇ ਜ਼ਿੰਮੇਵਾਰ ਅਫਸਰਾਂ ਨੂੰ ਸਸਪੈਂਡ ਕੀਤਾ ਗਿਆ ਹੈ।