ਪ੍ਰਮੁੱਖ ਖਬਰਾਂ
Trending

ਭਾਰਤੀ ਚੋਣ ਕਮਿਸ਼ਨ ਵੱਲੋਂ ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ਲਈ ਜ਼ਿਮਨੀ ਚੋਣ ਦਾ ਐਲਾਨ, 19 ਨੂੰ ਵੋਟਾਂ, 23 ਨੂੰ ਨਤੀਜੇ


  1. ਚੰਡੀਗੜ੍ਹ, 25 ਮਈ (ਨਵਜੋਤ ਬਾਵਾ)+ 

    ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀ 64-ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ਲਈ ਜ਼ਿਮਨੀ ਚੋਣ ਦਾ ਐਲਾਨ ਕਰ ਦਿੱਤਾ ਗਿਆ ਹੈ।

    ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਜ਼ਿਮਨੀ ਚੋਣ ਲਈ ਜਾਰੀ ਕੀਤੇ ਗਏ ਪ੍ਰੋਗਰਾਮ ਮੁਤਾਬਕ 26 ਮਈ ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 2 ਜੂਨ ਹੋਵੇਗੀ ਅਤੇ ਨਾਮਜ਼ਦਗੀ ਪੱਤਰਾਂ ਦੀ ਪੜਤਾਲ 3 ਜੂਨ ਨੂੰ ਕੀਤੀ ਜਾਵੇਗੀ ਜਦਕਿ ਨਾਮਜ਼ਦਗੀ ਪੱਤਰ ਵਾਪਿਸ ਲੈਣ ਦੀ ਅੰਤਿਮ ਮਿਤੀ 5 ਜੂਨ, 2025 ਹੈ।

    ਸਿਬਿਨ ਸੀ ਨੇ ਦੱਸਿਆ ਕਿ 19 ਜੂਨ ਨੂੰ ਵੋਟਾਂ ਪੈਣਗੀਆਂ ਅਤੇ 23 ਜੂਨ, 2025 ਨੂੰ ਵੋਟਾਂ ਦੀ ਗਿਣਤੀ ਤੋਂ ਬਾਅਦ ਨਤੀਜਾ ਐਲਾਨਿਆ ਜਾਵੇਗਾ।

    ਉਨ੍ਹਾਂ ਅੱਗੇ ਦੱਸਿਆ ਕਿ ਨਾਮਜ਼ਦਗੀ ਪੱਤਰ 26 ਮਈ ਤੋਂ ਲੈਕੇ 2 ਜੂਨ ਤੱਕ ਕਿਸੇ ਵੀ ਕੰਮਕਾਰ ਵਾਲੇ ਦਿਨ ਭਰੇ ਜਾ ਸਕਣਗੇ। ਸਿਰਫ 1 ਜੂਨ, ਐਤਵਾਰ ਨੂੰ ਛੁੱਟੀ ਵਾਲੇ ਦਿਨ ਪੱਤਰ ਦਾਖਿਲ ਨਹੀਂ ਕੀਤੇ ਜਾ ਸਕਣਗੇ। 19 ਜੂਨ ਨੂੰ ਵੋਟਾਂ ਸਵੇਰੇ 7 ਵਜੇ ਤੋਂ ਲੈਕੇ ਸ਼ਾਮ 6 ਵਜੇ ਤੱਕ ਪੈਣਗੀਆਂ।

    ਸਿਬਿਨ ਸੀ ਨੇ ਭਰੋਸਾ ਦਿੱਤਾ ਹੈ ਕਿ ਜ਼ਿਮਨੀ ਚੋਣ, ਭਾਰਤੀ ਚੋਣ ਕਮਿਸ਼ਨ ਦੇ ਐਕਟਾਂ, ਨਿਯਮਾਂ ਅਤੇ ਹਦਾਇਤਾਂ ਅਨੁਸਾਰ ਪੂਰੇ ਪਾਰਦਰਸ਼ੀ ਤਰੀਕੇ ਨਾਲ ਕਰਵਾਈ ਜਾਵੇਗੀ।

Related Articles

Leave a Reply

Your email address will not be published. Required fields are marked *

Back to top button