
ਚੰਡੀਗੜ੍ਹ – ਜੰਗਬੰਦੀ ਲਾਗੂ ਹੋਏ ਚਾਰ ਘੰਟੇ ਵੀ ਨਹੀਂ ਹੋਏ ਸਨ ਕਿ ਪਾਕਿਸਤਾਨ ਨੇ ਰਾਜੌਰੀ ਵਿੱਚ ਫਿਰ ਤੋਂ ਗੋਲੀਬਾਰੀ ਸ਼ੁਰੂ ਕਰ ਦਿੱਤੀ ਹੈ। ਲੋਕਾਂ ਨੇ ਆਪਣੇ ਘਰਾਂ ਦੀਆਂ ਲਾਈਟਾਂ ਵੀ ਬੰਦ ਕਰ ਦਿੱਤੀਆਂ। ਇਲਾਕੇ ਦੀ ਬਿਜਲੀ ਸਪਲਾਈ ਕੱਟ ਦਿੱਤੀ ਗਈ ਹੈ। ਪਾਕਿਸਤਾਨ ਵੱਲੋਂ ਭਾਰਤ ਨਾਲ ਸੰਪਰਕ ਕਰਨ ਤੋਂ ਬਾਅਦ, ਭਾਰਤ ਅਤੇ ਪਾਕਿਸਤਾਨ ਵਿਚਕਾਰ ਇੱਕ ਸਮਝੌਤਾ ਹੋਇਆ। ਪਰ ਇੰਝ ਲੱਗਦਾ ਹੈ ਕਿ ਪਾਕਿਸਤਾਨ ਨੂੰ ਸ਼ਾਂਤੀ ਪਸੰਦ ਨਹੀਂ ਹੈ। ਜੰਗਬੰਦੀ ਲਾਗੂ ਹੋਏ ਚਾਰ ਘੰਟੇ ਵੀ ਨਹੀਂ ਹੋਏ ਸਨ ਕਿ ਪਾਕਿਸਤਾਨ ਨੇ ਰਾਜੌਰੀ ਵਿੱਚ ਫਿਰ ਤੋਂ ਗੋਲੀਬਾਰੀ ਸ਼ੁਰੂ ਕਰ ਦਿੱਤੀ ਹੈ। ਲੋਕਾਂ ਨੇ ਆਪਣੇ ਘਰਾਂ ਦੀਆਂ ਲਾਈਟਾਂ ਵੀ ਬੰਦ ਕਰ ਦਿੱਤੀਆਂ। ਇਲਾਕੇ ਦੀ ਬਿਜਲੀ ਸਪਲਾਈ ਕੱਟ ਦਿੱਤੀ ਗਈ ਹੈ। ਭਾਰਤ ਅਤੇ ਪਾਕਿਸਤਾਨ ਵਿਚਕਾਰ ਸ਼ਨੀਵਾਰ ਸ਼ਾਮ ਤੋਂ ਫੌਜੀ ਕਾਰਵਾਈ ਰੋਕਣ ਲਈ ਇੱਕ ਸਮਝੌਤਾ ਹੋਇਆ ਹੈ। ਵਿਦੇਸ਼ ਸਕੱਤਰ ਵਿਕਰਮ ਮਿਸਰੀ ਨੇ ਦੱਸਿਆ ਕਿ ਇਹ ਭਾਰਤ ਦੀਆਂ ਸ਼ਰਤਾਂ ‘ਤੇ ਹੋਇਆ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਦੇ ਡੀਜੀਐਮਓ ਨੇ ਫ਼ੋਨ ‘ਤੇ ਸੰਪਰਕ ਕੀਤਾ ਸੀ ਅਤੇ ਦੋਵੇਂ ਦੇਸ਼ ਸ਼ਾਮ 5 ਵਜੇ ਤੋਂ ਜੰਗਬੰਦੀ ਲਾਗੂ ਕਰਨ ‘ਤੇ ਸਹਿਮਤ ਹੋਏ ਹਨ। ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਸੋਸ਼ਲ ਮੀਡੀਆ ‘ਤੇ ਕਿਹਾ ਕਿ ਭਾਰਤ ਅੱਤਵਾਦ ਵਿਰੁੱਧ ਆਪਣੀ ਦ੍ਰਿੜ ਨੀਤੀ ਬਣਾਈ ਰੱਖੇਗਾ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਿਵਾਸ ਸਥਾਨ ‘ਤੇ ਇੱਕ ਵੱਡੀ ਮੀਟਿੰਗ ਚੱਲ ਰਹੀ ਹੈ। ਰੱਖਿਆ ਮੰਤਰੀ ਰਾਜਨਾਥ ਸਿੰਘ, ਵਿਦੇਸ਼ ਮੰਤਰੀ ਐਸ ਜੈਸ਼ੰਕਰ, ਚੀਫ਼ ਆਫ਼ ਡਿਫੈਂਸ ਸਟਾਫ਼ (ਸੀਡੀਐਸ) ਅਤੇ ਤਿੰਨਾਂ ਹਥਿਆਰਬੰਦ ਸੈਨਾਵਾਂ ਦੇ ਮੁਖੀਆਂ ਨੇ ਇਸ ਵਿੱਚ ਹਿੱਸਾ ਲਿਆ। ਇਸ ਸਬੰਧੀ ਜੰਮੂ ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਵੀ ਟਵੀਟ ਕਰਕੇ ਕਿਹਾ ਹੈ ਕਿ ਕੀ ਇਹ ਜੰਗਬੰਦੀ ਹੈ l ਉਨ੍ਹਾਂ ਲਿਖਿਆ ਕਿ ਸ਼੍ਰੀਨਗਰ ਵਿੱਚ ਮੂੜ੍ਹ ਧਮਾਕੇ ਸੁਣੇ ਜਾ ਰਹੇ ਹਨ l