ਪੰਜਾਬਪ੍ਰਮੁੱਖ ਖਬਰਾਂ
Trending
ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਪੰਜ ਸਾਲ ਲਈ ਆਮ ਆਦਮੀ ਪਾਰਟੀ ਤੋਂ ਕੀਤਾ ਬਾਹਰ, ਸਰਕਾਰ ਵਿਰੋਧੀ ਬਿਆਨਬਾਜ਼ੀ ਕਾਰਨ ਹੋਈ ਕਰਵਾਈ

ਚੰਡੀਗੜ੍ਹ –(ਅਸ਼ਵਨੀ ਕਪਤਾਨ)–ਆਮ ਆਦਮੀ ਪਾਰਟੀ ਵੱਲੋਂ ਅੱਜ ਸਰਕਾਰ ਵਿਰੋਧੀ ਬਿਆਨ ਦਾਗਣ ਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਕੰਵਰ ਵਿਜੇ ਪ੍ਰਤਾਪ ਸਿੰਘ ਨੂੰ ਪੰਜ ਸਾਲਾ ਲਈ ਪਾਰਟੀ ਤੋਂ ਮੁਅਤਲ ਕਰ ਦਿੱਤਾ ਗਿਆ l ਇਹ ਫੈਸਲਾ ਆਮ ਆਦਮੀ ਪਾਰਟੀ ਦੀ ਪੀਏਸੀ ਵੱਲੋਂ ਕੀਤਾ ਗਿਆ ਹੈ l ਇੱਥੇ ਇਹ ਗੱਲ ਦੱਸਣ ਯੋਗ ਹੈ ਕਿ ਆਮ ਆਦਮੀ ਪਾਰਟੀ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਵੱਲੋਂ ਅਕਾਲੀ ਨੇਤਾ ਬਿਕਰਮ ਸਿੰਘ ਮਜੀਠੀਆ ਦੇ ਹੱਕ ਵਿੱਚ ਆਪਣੀ ਸਰਕਾਰ ਦੇ ਖਿਲਾਫ ਬਿਆਨਬਾਜ਼ੀ ਕੀਤੀ ਗਈ ਸੀ ਜਿਸ ਦੇ ਚਲਦੇ ਪਾਰਟੀ ਨੇ ਉਹਨਾਂ ਉੱਤੇ ਕਾਰਵਾਈ ਕੀਤੀ ਹੈ ਹਾਲਾਂਕਿ ਸਬੰਧੀ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਪ੍ਰਤਿਕਿਰਿਆ ਜੇ ਸਾਹਮਣੇ ਨਹੀਂ ਆਈ ਹੈ l