Uncategorized

ਅੱਜ ਹੋਵੇਗੀ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ ’ਤੇ ਮੁੜ ਸੁਣਵਾਈ

ਚੰਡੀਗੜ੍ਹ, (ਅਸ਼ਵਨੀ ਕਪਤਾਨ)– ਪੰਜਾਬ ਦੇ ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ ’ਤੇ ਅੱਜ ਮੁੜ ਸੁਣਵਾਈ ਹੋਵੇਗੀ। ਇਸ ਦੌਰਾਨ ਦੋਵਾਂ ਧਿਰਾਂ ਦੇ ਵਕੀਲ ਬਹਿਸ ਕਰਨਗੇ। ਉਨ੍ਹਾਂ ਦੀ ਜ਼ਮਾਨਤ ਅਰਜ਼ੀ ’ਤੇ ਲਗਭਗ ਇਕ ਮਹੀਨੇ ਤੋਂ ਸੁਣਵਾਈ ਹੋ ਰਹੀ ਹੈ, ਪਰ ਅਜੇ ਤੱਕ ਪਟੀਸ਼ਨ ’ਤੇ ਫੈਸਲਾ ਨਹੀਂ ਹੋਇਆ ਹੈ। ਮਜੀਠੀਆ ਦੇ ਵਕੀਲਾਂ ਦਾ ਕਹਿਣਾ ਹੈ ਕਿ ਇਸ ਮਾਮਲੇ ਵਿਚ ਕੁਝ ਵੀ ਨਹੀਂ ਹੈ, ਇਹ ਸਿਰਫ਼ ਇਕ ਸਿਆਸੀ ਡਰਾਮਾ ਹੈ।

ਵਿਜੀਲੈਂਸ ਬਿਊਰੋ ਨੇ ਉਨ੍ਹਾਂ ਨੂੰ 25 ਜੂਨ ਨੂੰ ਆਮਦਨ ਤੋਂ ਵਧ ਜਾਇਦਾਦ ਮਾਮਲੇ ਵਿਚ ਅੰਮ੍ਰਿਤਸਰ ਸਥਿਤ ਉਨ੍ਹਾਂ ਦੇ ਘਰ ਤੋਂ ਗ੍ਰਿਫ਼ਤਾਰ ਕੀਤਾ ਸੀ। ਇਸ ਵਾਰ ਜਾਂਚ ਦਾ ਘੇਰਾ ਹਿਮਾਚਲ, ਦਿੱਲੀ ਅਤੇ ਯੂ.ਪੀ. ਤੱਕ ਪਹੁੰਚ ਗਿਆ ਹੈ। ਦਾਅਵਾ ਕੀਤਾ ਗਿਆ ਹੈ ਕਿ ਮਜੀਠੀਆ ਦੀ ਹਿਮਾਚਲ ਵਿਚ ਜ਼ਮੀਨ ਹੈ, ਜਦੋਂ ਕਿ ਟੀਮ ਯੂ.ਪੀ. ਦੇ ਗੋਰਖਪੁਰ ਗਈ ਸੀ, ਜਿਥੇ ਇਹ ਸਾਹਮਣੇ ਆਇਆ ਕਿ ਉਨ੍ਹਾਂ ਦੀ ਦਿੱਲੀ ਵਿਚ ਇਕ ਖੰਡ ਮਿੱਲ ਅਤੇ ਇਕ ਫਾਰਮ ਹਾਊਸ ਹੈ। ਇਹ ਦਾਅਵਾ ਕੀਤਾ ਜਾ ਰਿਹਾ ਹੈ ਕਿ ਉੱਥੋਂ ਜੋ ਵੀ ਸਮੱਗਰੀ ਮਿਲੇਗੀ, ਉਸ ਨੂੰ ਚਲਾਨ ਦਾ ਹਿੱਸਾ ਬਣਾਇਆ ਜਾਵੇਗਾ।

ਇਸ ਦੇ ਨਾਲ ਹੀ ਇਸ ਮਾਮਲੇ ਵਿਚ ਛੇ ਲੋਕਾਂ ਦੇ ਬਿਆਨ ਦਰਜ ਕੀਤੇ ਗਏ, ਜਿਨ੍ਹਾਂ ਵਿਚ ਸਾਬਕਾ ਡੀ.ਜੀ.ਪੀ. ਸਿਧਾਰਥ ਚਟੋਪਾਧਿਆਏ ਵੀ ਸ਼ਾਮਿਲ ਹਨ, ਜਿਨ੍ਹਾਂ ਦੇ ਕਾਰਜਕਾਲ ਦੌਰਾਨ ਮਜੀਠੀਆ ਵਿਰੁੱਧ ਐਨ.ਡੀ.ਪੀ.ਐਸ. ਕੇਸ ਦਰਜ ਕੀਤਾ ਗਿਆ ਸੀ। ਈ.ਡੀ. ਦੇ ਸਾਬਕਾ ਡਿਪਟੀ ਡਾਇਰੈਕਟਰ ਨਿਰੰਜਣ ਸਿੰਘ ਅਤੇ ਚਾਰ ਹੋਰਾਂ ਦੇ ਬਿਆਨ ਵੀ ਦਰਜ ਕੀਤੇ ਗਏ ਜੋ ਸਾਰੇ ਪਹਿਲਾਂ ਮਜੀਠੀਆ ਦੇ ਕਰੀਬੀ ਰਹੇ ਹਨ।

 

Related Articles

Leave a Reply

Your email address will not be published. Required fields are marked *

Back to top button