ਪੰਜਾਬਪ੍ਰਮੁੱਖ ਖਬਰਾਂ
Trending

ਸ੍ਰੀ ਅਨੰਦਪੁਰ ਸਾਹਿਬ ’ਚ ਮੀਟ ਦੀ ਵਿਕਰੀ ਬਾਰੇ ਹਾਈਕੋਰਟ ਦਾ ਅਹਿਮ ਫ਼ੈਸਲਾ

ਚੰਡੀਗੜ੍ਹ- ( ਅਸ਼ਵਨੀ ਕਪਤਾਨ) : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਇਕ ਫ਼ੈਸਲੇ ‘ਚ ਸਪੱਸ਼ਟ ਕੀਤਾ ਹੈ ਕਿ ਸ੍ਰੀ ਅਨੰਦਪੁਰ ਸਾਹਿਬ ‘ਚ ਮੀਟ ਦੀ ਵਿਕਰੀ ’ਤੇ ਇਸ ਵੇਲੇ ਕੋਈ ਪਾਬੰਦੀ ਨਹੀਂ ਹੈ। ਜਦੋਂ ਤੱਕ ਸਮਰੱਥ ਅਧਿਕਾਰੀ ਵੱਲੋਂ ਪਾਬੰਦੀ ਸਬੰਧੀ ਰਸਮੀ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਜਾਂਦਾ, ਉਦੋਂ ਤੱਕ ਅਜਿਹੀ ਕੋਈ ਵਿਕਰੀ ਨਹੀਂ ਰੋਕੀ ਜਾ ਸਕਦੀ। ਸ੍ਰੀ ਅਨੰਦਪੁਰ ਸਾਹਿਬ ‘ਚ ਮੀਟ ਅਤੇ ਮੀਟ ਉਤਪਾਦਾਂ ਦੀ ਵਿਕਰੀ ’ਤੇ ਪਾਬੰਦੀ ਲਾਉਣ ਦੇ ਪੰਜਾਬ ਸਰਕਾਰ ਦੇ 15 ਦਸੰਬਰ 2025 ਦੇ ਹੁਕਮ ਨੂੰ ਛੋਟੇ ਵਪਾਰੀਆਂ ਨੇ ਹਾਈਕੋਰਟ ‘ਚ ਚੁਣੌਤੀ ਦਿੱਤੀ ਸੀ। ਦੱਸਣਯੋਗ ਹੈ ਕਿ ਖ਼ਾਲਸਾ ਪੰਥ ਦੇ ਜਨਮ ਅਸਥਾਨ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ’ਤੇ ਤਿੰਨ ਰੋਜ਼ਾ ਸਾਲਾਨਾ ਕੌਮੀ ਤਿਉਹਾਰ ‘ਹੋਲਾ-ਮਹੱਲਾ’ ਪੂਰੇ ਜਾਹੋ-ਜਲਾਲ ਨਾਲ ਸ਼ੁਰੂ ਹੋ ਗਿਆ ਹੈ। ਮੇਲੇ ਦੇ ਪਹਿਲੇ ਹੀ ਦਿਨ ਦੇਸ਼-ਵਿਦੇਸ਼ ਤੋਂ ਪੁੱਜੀਆਂ ਲੱਖਾਂ ਦੀ ਗਿਣਤੀ ’ਚ ਸੰਗਤਾਂ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸਮੇਤ ਇੱਥੇ ਸਥਿਤ ਸਮੂਹ ਇਤਿਹਾਸਕ ਗੁਰਦੁਆਰਾ ਸਾਹਿਬਾਨ ਵਿਖੇ ਨਤਮਸਤਕ ਹੋ ਕੇ ਗੁਰੂ ਚਰਨਾਂ ’ਚ ਹਾਜ਼ਰੀ ਭਰੀ। ਇਸ ਵਾਰ ਸਿਵਲ ਅਤੇ ਪੁਲਸ ਪ੍ਰਸ਼ਾਸਨ ਵੱਲੋਂ ਸੰਗਤਾਂ ਦੀ ਸੁਰੱਖਿਆ ਲਈ ਬੇਹੱਦ ਸਖ਼ਤ ਅਤੇ ਸੁਚੱਜੇ ਇੰਤਜ਼ਾਮ ਕੀਤੇ ਗਏ ਹਨ। ਸ਼ਹਿਰ ਨੂੰ ਜਾਮ ਤੋਂ ਮੁਕਤ ਰੱਖਣ ਲਈ ਇਸ ਵਾਰ ‘ਟਰਾਲੀ ਸਿਟੀ’ ਦਾ ਨਿਰਮਾਣ ਕੀਤਾ ਗਿਆ ਹੈ, ਜਿੱਥੇ ਸ਼ਰਧਾਲੂਆਂ ਦੀਆਂ ਟਰਾਲੀਆਂ ਨੂੰ ਸ਼ਹਿਰ ਤੋਂ ਬਾਹਰ ਹੀ ਰੋਕਿਆ ਜਾ ਰਿਹਾ ਹੈ। ਪੁਲਸ ਪ੍ਰਸ਼ਾਸਨ ਨੇ ਪਿਛਲੇ ਸਾਲਾਂ ’ਚ ਲੱਗਣ ਵਾਲੇ ਭਾਰੀ ਜਾਮ ਤੋਂ ਸਬਕ ਲੈਂਦਿਆਂ, ਇਸ ਵਾਰ ਗਲੀਆਂ ’ਚ ਵਾਹਨਾਂ ਦੇ ਦਾਖ਼ਲੇ ’ਤੇ ਸਖ਼ਤੀ ਕੀਤੀ ਗਈ ਹੈ। ਮੰਗਤਿਆਂ ਦੇ ਸ਼ਹਿਰ ’ਚ ਦਾਖ਼ਲੇ ’ਤੇ ਮੁਕੰਮਲ ਪਾਬੰਦੀ ਲਾਈ ਗਈ ਹੈ ਤਾਂ ਜੋ ਸੰਗਤਾਂ ਨੂੰ ਪਰੇਸ਼ਾਨੀ ਨਾ ਹੋਵੇ। ਸ਼ਹਿਰ ਨਿਵਾਸੀਆਂ ਨੇ ਵੀ ਪ੍ਰਸ਼ਾਸਨ ਦੇ ਇਨ੍ਹਾਂ ਪ੍ਰਬੰਧਾਂ ਦੀ ਸ਼ਲਾਘਾ ਕੀਤੀ ਹੈ ਕਿਉਂਕਿ ਇਸ ਵਾਰ ਲੋਕਾਂ ਨੂੰ ਆਪਣੇ ਘਰਾਂ ਤੋਂ ਬਾਹਰ ਨਿਕਲਣ ’ਚ ਕੋਈ ਦਿੱਕਤ ਪੇਸ਼ ਨਹੀਂ ਆ ਰਹੀ।

Related Articles

Leave a Reply

Your email address will not be published. Required fields are marked *

Back to top button