ਪ੍ਰਮੁੱਖ ਖਬਰਾਂ
Trending

ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਕੀਤਾ ਵੱਡਾ ਐਲਾਨ, 8 ਮਾਰਚ ਨੂੰ ਵਿਧਾਨ ਸਭਾ ਦਾ ਘਿਰਾਓ

ਚੰਡੀਗੜ੍ਹ – (ਕਪਤਾਨ) – ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਵਰਕਰ ਤੇ ਹੈਲਪਰ ਯੂਨੀਅਨ ਦੇ ਆਲ ਇੰਡੀਆ ਜਨਰਲ ਸਕੱਤਰ ਊਸ਼ਾ ਰਾਣੀ ਨੇ ਐਲਾਨ ਕੀਤਾ ਕਿ 8 ਮਾਰਚ ਨੂੰ ਮਹਿਲਾ ਦਿਵਸ ਮੌਕੇ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਜਾਣ ਵਾਲੇ ਬਜਟ ਸੈਸ਼ਨ ਮੌਕੇ ਆਂਗਣਵਾੜੀ ਮੁਲਾਜ਼ਮਾਂ ਵਿਧਾਨ ਸਭਾ ਦਾ ਘਰਾਓ ਕਰਨਗੀਆਂ। ਇਸ ਲਈ ਪੂਰੇ ਪੰਜਾਬ ਭਰ ਤੋਂ ਆਂਗਨਵਾੜੀ ਵਰਕਰਾਂ ਦੇ ਵਿਸ਼ਾਲ ਕਾਫਲੇ ਬੱਸਾ ਰਾਹੀਂ ਚੰਡੀਗੜ੍ਹ ਲਈ ਕੂਚ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਆਂਗਣਵਾੜੀ ਮੁਲਾਜ਼ਮਾਂ ਦਾ ਮਾਣ ਭੱਤਾ ਦੁੱਗਣਾ ਕਰਨ ਦਾ ਐਲਾਨ ਕੀਤਾ ਸੀ ਪ੍ਰੰਤੂ ਚਾਰ ਸਾਲ ਬੀਤ ਜਾਣ ਉਪਰੰਤ ਵੀ ਸੂਬੇ ਦੀ ਸਰਕਾਰ ਵੱਲੋਂ ਇਹ ਵਾਅਦਾ ਪੂਰਾ ਨਹੀਂ ਕੀਤਾ ਗਿਆ ਤੇ ਜੋ ਦਿੱਤਾ ਵੀ ਜਾ ਰਿਹਾ ਹੈ ਉਸ ਵਿਚ ਵੀ ਅਣਗਹਿਲੀ ਕਰਦਿਆਂ ਸਮੇਂ ਸਿਰ ਮੁਹੱਈਆ ਨਹੀਂ ਕਰਵਾਇਆ ਜਾ ਰਿਹਾ।

Related Articles

Leave a Reply

Your email address will not be published. Required fields are marked *

Back to top button