ਪੰਜਾਬਪ੍ਰਮੁੱਖ ਖਬਰਾਂ
Trending
DM ਰੰਧਾਵਾ ਖ਼ੁਦਕੁਸ਼ੀ ਮਾਮਲੇ ‘ਚ ਪੰਜਾਬ ਦੇ ਸੰਸਦ ਮੈਂਬਰਾਂ ਨੇ ਅਮਿਤ ਸ਼ਾਹ ਨੂੰ ਲਿਖੀ ਚਿੱਠੀ, ਕੀਤੀ CBI ਜਾਂਚ ਦੀ ਮੰਗ

ਦਿੱਲੀ – ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰਾਂ ਨੇ ਗਗਨਦੀਪ ਸਿੰਘ ਰੰਧਾਵਾ ਦੇ ਮਾਮਲੇ ‘ਚ ਇਨਸਾਫ਼ ਦੀ ਮੰਗ ਕਰਦਿਆਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਚਿੱਠੀ ਲਿਖੀ ਹੈ। । ਇਸ ਪੱਤਰ ਰਾਹੀਂ ਸੰਸਦ ਮੈਂਬਰਾਂ ਨੇ ਇਸ ਪੂਰੇ ਮਾਮਲੇ ਦੀ ਸੀ. ਬੀ. ਆਈ. ਜਾਂਚ ਕਰਵਾਉਣ ਦੀ ਜ਼ੋਰਦਾਰ ਮੰਗ ਕੀਤੀ ਹੈ। ਇਸ ਪੱਤਰ ‘ਤੇ ਪੰਜਾਬ ਦੇ ਪ੍ਰਮੁੱਖ ਕਾਂਗਰਸੀ ਸੰਸਦ ਮੈਂਬਰਾਂ ਨੇ ਦਸਤਖਤ ਕੀਤੇ ਹਨ, ਜਿਨ੍ਹਾਂ ਵਿੱਚ ਗੁਰਜੀਤ ਸਿੰਘ ਔਜਲਾ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ , ਧਰਮਬੀਰ ਗਾਂਧੀ ਤੇ ਸੁਖਜਿੰਦਰ ਸਿੰਘ ਰੰਧਾਵਾ ਸ਼ਾਮਲ ਹਨ।




