Uncategorized
ਪੰਜਾਬ ਦੇ ਇਨ੍ਹਾਂ ਸਕੂਲਾਂ ਵਿਚ 27 ਤੋਂ 30 ਅਗਸਤ ਤੱਕ ਛੁੱਟੀਆਂ

ਚੰਡੀਗੜ੍ਹ – ਰੱਖੜ ਪੁੰਨਿਆ ਮੇਲੇ ਦੇ ਮੱਦੇਨਜ਼ਰ ਡੀਸੀ ਅੰਮ੍ਰਿਤਸਰ ਦਲਵਿੰਦਰਜੀਤ ਸਿੰਘ ਨੇ ਬਾਬਾ ਬਕਾਲਾ ਸਾਹਿਬ ਖੇਤਰ ਨਾਲ ਸਬੰਧਤ 18 ਸਕੂਲਾਂ ਵਿਚ 27 ਤੋਂ 29 ਅਗਸਤ ਤੱਕ ਛੁੱਟੀਆਂ ਕਰਨ ਦੇ ਹੁਕਮ ਜਾਰੀ ਕੀਤੇ ਹਨ।
ਇਸ ਤੋਂ ਇਲਾਵਾ ਸਰਕਾਰੀ ਕੰਨਿਆ ਹਾਈ ਸਕੂਲ ਸਠਿਆਲਾ, ਸਰਕਾਰੀ ਐਲੀਮੈਂਟਰੀ ਸਕੂਲ ਬਾਬਾ ਬਕਾਲਾ (ਲੜਕੇ), ਸਰਕਾਰੀ ਐਲੀਮੈਂਟਰੀ ਸਕੂਲ ਛਾਪਿਆਂਵਾਲੀ, ਸਰਕਾਰੀ ਐਲੀਮੈਂਟਰੀ ਸਕੂਲ ਉਮਰਾਨੰਗਲ, ਸਰਕਾਰੀ ਐਲੀਮੈਂਟਰੀ ਸਕੂਲ ਠੱਠੀਆਂ, ਸਰਕਾਰੀ ਐਲੀਮੈਂਟਰੀ ਸਕੂਲ ਸਠਿਆਲਾ (ਲੜਕੇ) ਸਰਕਾਰੀ ਐਲੀਮੈਂਟਰੀ ਸਕੂਲ ਸਠਿਆਲਾ (ਉੱਤਰੀ) ਸ਼ਾਮਲ ਹਨ। ਇਹ ਹੁਕਮ ਲੋਕਾਂ ਦੀ ਸਹੂਲਤ ਅਤੇ ਸੁਚਾਰੂ ਪ੍ਰਬੰਧਾਂ ਦੇ ਮੱਦੇਨਜ਼ਰ ਜਾਰੀ ਕੀਤੇ ਗਏ ਹਨ l




