
ਚੰਡੀਗੜ੍ਹ – ਮੁਹਾਲੀ ਦੇ ਫੋਰਟਿਸ ਹਸਪਤਾਲ ਵਿਚ ਜ਼ੇਰੇ ਇਲਾਜ ਪੰਜਾਬੀ ਗਾਇਕ ਰਾਜਵੀਰ ਜਵੰਦਾ ਹੀ ਹਾਲਤ ਹਾਲੇ ਵੀ ਗੰਭੀਰ ਬਣੀ ਹੋਈ ਹੈ। ਉਨ੍ਹਾਂ ਨੂੰ ਵੈਂਟੀਲੇਟਰ ਅਤੇ ਜੀਵਨ ਬਚਾਊ ਉਪਕਰਣਾਂ ਤੇ ਰੱਖਿਆ ਗਿਆ ਹੈ। ਹਸਪਤਾਲ ਵੱਲੋਂ ਪਿਛਲੇ ਦੋ ਦਿਨਾਂ ਤੋਂ ਉਨ੍ਹਾਂ ਦੀ ਸਿਹਤ ਬਾਰੇ ਕੋਈ ਵਿਸ਼ੇਸ਼ ਬੁਲੇਟਿਨ ਜਾਰੀ ਕਰਨ ਦੀ ਥਾਂ ਉਨ੍ਹਾਂ ਦੀ ਹਾਲਤ ਪਹਿਲਾਂ ਵਰਗੀ ਹੀ ਬਣੀ ਹੋਣ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ।