Uncategorizedਪ੍ਰਮੁੱਖ ਖਬਰਾਂ
Trending
ਪ੍ਰਧਾਨ ਮੰਤਰੀ ਦੀ ਫੇਰੀ ਦੇ ਪ੍ਰਬੰਧਾਂ ਨੂੰ ਲੈਕੇ ਜਾਖੜ ਦੀ ਅਗਵਾਈ ‘ਚ ਭਾਜਪਾ ਆਗੂਆਂ ਦੀ ਮੀਟਿੰਗ
ਚੰਡੀਗੜ੍ਹ (ਅਸ਼ਵਨੀ ਕਪਤਾਨ) – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇੱਕ ਫਰਵਰੀ ਨੂੰ ਪੰਜਾਬ ਆ ਰਹੇ ਹਨ। ਪ੍ਰਧਾਨ ਮੰਤਰੀ ਪੰਜਾਬ ਵਿਚਲੇ ਡੇਰਾ ਬੱਲਾ ਵਿਖੇ ਨਤਮਸਤਕ ਹੋਣਗੇ ਜਿਸ ਦਾ ਐਲਾਨ ਪਹਿਲਾਂ ਹੀ ਕੀਤਾ ਜਾ ਚੁੱਕਾ ਹੈ। ਪ੍ਰਧਾਨ ਮੰਤਰੀ ਦੀ ਆਮਦ ਨੂੰ ਲੈ ਕੇ ਪ੍ਰਬੰਧਾ ਦੀ ਸਮੀਖਿਆ ਸਬੰਧੀ ਪੰਜਾਬ ਭਾਜਪਾ ਆਗੂਆਂ ਦੀ ਅਹਿਮ ਮੀਟਿੰਗ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ਵਿੱਚ ਹੋਈ ਜਿਸ ਦੌਰਾਨ ਪ੍ਰਧਾਨ ਮੰਤਰੀ ਦੇ ਸਵਾਗਤ ਫੇਰੀ ਨੂੰ ਲੈ ਕੇ ਵਿਚਾਰ ਚਰਚਾ ਕੀਤੀ ਗਈ l ਇਸ ਮੌਕੇ ਪੰਜਾਬ ਭਾਜਪਾ ਇੰਚਾਰਜ ਸ੍ਰੀ ਨਿਵਾਸੁਲੂ, ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ, ਪਰਮਿੰਦਰ ਸਿੰਘ ਬਰਾੜ ਅਤੇ ਹੋਰ ਸੀਨੀਅਰ ਆਗੂ ਹਾਜ਼ਿਰ ਸਨ l




