ਪ੍ਰਮੁੱਖ ਖਬਰਾਂ
Trending

ਪੰਜਾਬ ”ਚ ਕੱਲ੍ਹ ਲੱਗੇਗਾ ਲੰਮਾਂ Power Cut! ਸਾਵਧਾਨ ਰਹਿਣ ਇਹ ਇਲਾਕੇ, 5 ਘੰਟੇ ਨਹੀਂ ਆਵੇਗੀ ਬਿਜਲੀ

ਪੰਜਾਬ ਦੇ ਕਈ ਇਲਾਕਿਆਂ ਵਿਚ ਭਲਕੇ ਯਾਨੀ ਕਿ ਮੰਗਲਵਾਰ ਨੂੰ ਲੰਬਾ ਪਾਵਰ ਕੱਟ ਲੱਗਣ ਜਾ ਰਿਹਾ ਹੈ। ਪੰਜਾਬ ਬਿਜਲੀ ਵਿਭਾਗ ਵੱਲੋਂ ਜ਼ਰੂਰੀ ਮੁਰੰਮਤ ਕਾਰਨ ਕਈ ਥਾਈਂ ਬਿਜਲੀ ਬੰਦ ਰੱਖੀ ਜਾਵੇਗੀ, ਜਿਸ ਬਾਰੇ ਸ਼ਹਿਰਾਂ ਵਿਚ ਅਗਾਊਂ ਸੂਚਨਾ ਵੀ ਦਿੱਤੀ ਗਈ ਹੈ ਅਤੇ ਸਮਾਂ ਵੀ ਨਿਰਧਾਰਿਤ ਕੀਤਾ ਗਿਆ ਹੈ।  ਕੋਟਫਤੂਹੀ (ਬਹਾਦਰ ਖਾਨ)-ਉੱਪ-ਮੰਡਲ ਅਫ਼ਸਰ (ਪਾਲਦੀ) ਕੋਟਫਤੂਹੀ ਸੁਖਵਿੰਦਰ ਕੁਮਾਰ ਵੱਲੋਂ ਜਾਣਕਾਰੀ ਦਿੰਦਿਆਂ ਹੋਇਆ ਦੱਸਿਆ ਗਿਆ ਕਿ 66 ਕੇ. ਵੀ. ਸਬ-ਸਟੇਸ਼ਨ ਕੋਟਫਤੂਹੀ ਤੋਂ ਚੱਲਦੇ 11 ਕੇ. ਵੀ. ਖੁਸ਼ਹਾਲਪੁਰ ਫੀਡਰ ਦੀ ਜ਼ਰੂਰੀ ਮੁਰੰਮਤ ਕਰਨ ਕਰਕੇ ਪਿੰਡ ਖੁਸ਼ਹਾਲਪੁਰ, ਅੱਛਰਵਾਲ, ਖੈਰੜ, ਭਗਤੂਪੁਰ, ਪਚਨੰਗਲ, ਬੀਕਾਪੁਰ, ਰਾਜਪੁਰ, ਨਗਦੀਪੁਰ, ਈਸਪੁਰ, ਮਖਸੂਸਪੁਰ, ਦਾਤਾ, ਚੇਲਾ, ਚੱਕ ਮੂਸਾ, ਕਾਲੂਪੁਰ, ਪੰਜੌੜ ਅਤੇ ਪੰਡੋਰੀ ਗੰਗਾ ਸਿੰਘ ਆਦਿ ਪਿੰਡਾਂ ਦੀ ਬਿਜਲੀ ਦੀ ਸਪਲਾਈ ਅੱਜ ਸਵੇਰੇ ਦਸ ਵਜੇ ਤੋਂ ਸ਼ਾਮ ਚਾਰ ਵਜੇ ਤੱਕ ਪ੍ਰਭਾਵਿਤ ਰਹੇਗੀ। ਐੱਸ. ਡੀ. ਓ. ਸੁਖਵਿੰਦਰ ਕੁਮਾਰ ਨੇ ਦੱਸਿਆ ਕਿ ਬਿਜਲੀ ਸਪਲਾਈ ਚਾਲੂ ਕਰਨ ਲਈ ਸਮਾਂ ਵੱਧ ਜਾਂ ਘੱਟ ਹੋ ਸਕਦਾ ਹੈ। ਮਾਨਸਾ (ਮਨਜੀਤ ਕੌਰ)-3 ਮਾਰਚ ਦਿਨ ਮੰਗਲਵਾਰ ਨੂੰ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਬਿਜਲੀ ਸਪਲਾਈ ਪ੍ਰਭਾਵਿਤ ਰਹੇਗੀ। ਜਾਣਕਾਰੀ ਦਿੰਦਿਆਂ ਸਹਾਇਕ ਕਾਰਜਕਾਰੀ ਇੰਜੀਨੀਅਰ ਅੰਮ੍ਰਿਤਪਾਲ ਗੋਇਲ (ਵੰਡ ਉਪ ਮੰਡਲ ਅਰਬਨ-ਸ਼ਹਿਰੀ, ਮਾਨਸਾ) ਨੇ ਦੱਸਿਆ ਕਿ 11 ਕੇ. ਵੀ. ਕੈਂਚੀਆਂ ਫੀਡਰ ਅਤੇ 11 ਕੇ. ਵੀ. ਬਰਨਾਲਾ ਰੋਡ ਫੀਡਰ ਦੀ ਜ਼ਰੂਰੀ ਮੁਰੰਮਤ ਕਾਰਨ ਸਾਈਂ ਮੰਦਰ ਤੋਂ ਆਟਾ ਮਾਰਕੀਟ ਤੱਕ, ਐੱਚ. ਐੱਸ. ਰੋਡ, ਛੋਟੀ ਮਾਨਸਾ ਤੋਂ ਲੱਲੂਆਣਾ ਰੋਡ, ਅਰਵਿੰਦ ਨਗਰ ਕਾਲੋਨੀ, ਜੰਨਤ ਇਨਕਲੇਵ ਕਲੋਨੀ, ਰਾਧਾ ਸੁਆਮੀ ਡੇਰੇ ਤੱਕ ਦਾ ਇਲਾਕਾ, ਡਾ. ਰਜਨੀਸ਼ ਸਿੱਧੂ ਦੀ ਬੈਕ ਸਾਈਡ ਅਤੇ ਠੂਠਿਆਂਵਾਲੀ ਰੋਡ ਦੇ ਖੇਤਰਾਂ ਵਿੱਚ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਬਿਜਲੀ ਗੁੱਲ ਰਹੇਗੀ।

Related Articles

Leave a Reply

Your email address will not be published. Required fields are marked *

Back to top button