ਪੰਜਾਬਪ੍ਰਮੁੱਖ ਖਬਰਾਂ
Trending

ਪੰਜਾਬ ”ਚ ਨਹੀਂ ਰੁਕ ਰਹੀਆਂ ਬੇਅਦਬੀ ਦੀਆਂ ਘਟਨਾਵਾਂ! ਬਠਿੰਡਾ ਤੋਂ ਸਾਹਮਣੇ ਆਇਆ ਮਾਮਲਾ

ਬਠਿੰਡਾ (ਰਜਿੰਦਰ ਸਿੰਘ )- ਬਾਬਾ ਦੀਪ ਸਿੰਘ ਨਗਰ ਵਿਚ ਗੁਰਦੁਆਰਾ ਸਾਹਿਬ ਦੇ ਨੇੜੇ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਕਿਸੇ ਨੇ ਗੁਟਕਾ ਸਾਹਿਬ ਦੇ ਅੰਗ ਫਾੜ ਕੇ ਇਧਰ-ਉਧਰ ਸੁੱਟ ਦਿੱਤੇ।ਸਵੇਰੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਆਈ ਸੰਗਤ ਨੇ ਜਦੋਂ ਇਹ ਦ੍ਰਿਸ਼ ਦੇਖਿਆ ਤਾਂ ਤੁਰੰਤ ਇਸ ਬਾਰੇ ਗੁਰਦੁਆਰਾ ਕਮੇਟੀ ਨੂੰ ਜਾਣਕਾਰੀ ਦਿੱਤੀ। ਕਮੇਟੀ ਵੱਲੋਂ ਫੌਰੀ ਤੌਰ ’ਤੇ ਪੁਲਸ ਨੂੰ ਸੂਚਿਤ ਕੀਤਾ ਗਿਆ। ਸੂਚਨਾ ਮਿਲਦੇ ਹੀ ਪੁਲਸ ਅਤੇ ਪ੍ਰਸ਼ਾਸਨਿਕ ਅਧਿਕਾਰੀ ਮੌਕੇ ’ਤੇ ਪਹੁੰਚੇ ਅਤੇ ਗੁਟਕਾ ਸਾਹਿਬ ਦੇ ਅੰਗ ਇਕੱਠੇ ਕਰਕੇ ਸਤਿਕਾਰ ਸਹਿਤ ਗੁਰਦੁਆਰਾ ਸਾਹਿਬ ਵਿਖੇ ਪਹੁੰਚਾਏ। ਗੁਰਦੁਆਰਾ ਕਮੇਟੀ ਨੇ ਇਸ ਸਬੰਧੀ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਨੂੰ ਵੀ ਸੂਚਿਤ ਕੀਤਾ। ਸੂਚਨਾ ਮਿਲਣ ਉਪਰੰਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਦੀ ਇਕ ਟੀਮ ਤਲਵੰਡੀ ਸਾਬੋ ਸਥਿਤ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਬਠਿੰਡਾ ਪਹੁੰਚੀ ਅਤੇ ਮੌਕੇ ’ਤੇ ਜਾਂਚ ਸ਼ੁਰੂ ਕੀਤੀ। ਪੁਲਸ ਵੱਲੋਂ ਅਣਪਛਾਤੇ ਵਿਅਕਤੀਆਂ ਖ਼ਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੀ ਕਾਰਵਾਈ ਜਾਰੀ ਹੈ। ਥਾਣਾ ਕੈਨਾਲ ਦੇ ਇੰਚਾਰਜ ਹਰਜੋਤ ਸਿੰਘ ਨੇ ਦੱਸਿਆ ਕਿ ਪੁਲਸ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਦੀ ਜਾਂਚ ਕਰ ਰਹੀ ਹੈ ਅਤੇ ਹੋਰ ਸਰੋਤਾਂ ਰਾਹੀਂ ਵੀ ਤਫ਼ਤੀਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਦੋਸ਼ੀਆਂ ਨੂੰ ਜਲਦੀ ਕਾਬੂ ਕਰ ਲਿਆ ਜਾਵੇਗਾ।

Related Articles

Leave a Reply

Your email address will not be published. Required fields are marked *

Back to top button