
ਚੰਡੀਗੜ੍ਹ (ਬਿਊਰੋ)- ਪੰਜਾਬ-ਹਰਿਆਣਾ ਹਾਈਕੋਰਟ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਪੰਜਾਬ ਦੇ ਡੀਜੀਪੀ ਨੂੰ ਲਿਖੀ ਚਿੱਠੀ ਅਤੇ ਉਸ ਵਿੱਚ ਲਗਾਏ ਗਏ ਦੋਸ਼ਾਂ ਦੀ ਜਾਂਚ ਦੇ ਮਾਮਲੇ ਵਿੱਚ ਪੰਜਾਬ ਸਰਕਾਰ (Punjab Government) ਨੂੰ ਵੱਡਾ ਝਟਕਾ ਦਿੱਤਾ ਹੈ। ਹਾਈਕੋਰਟ ਨੇ ਰਾਜਬੀਰ ਮਾਮਲੇ ਦੀ ਸੀਬੀਆਈ ਨੂੰ ਜਾਂਚ ਸੌਂਪ ਦਿੱਤੀ ਹੈ। ਨਾਲ ਹੀ, ਅਦਾਲਤ ਨੇ ਸੀਬੀਆਈ ਨੂੰ ਐਫਆਈਆਰ ਦਰਜ ਕਰਕੇ ਦੋ ਮਹੀਨਿਆਂ ‘ਚ ਰਿਪੋਰਟ ਦੇਣ ਦੇ ਹੁਕਮ ਦਿੱਤੇ ਹਨ l ਦੱਸਣਯੋਗ ਹੈ ਕਿ ਈਡੀ ਨੇ ਪੰਜਾਬ ਦੇ ਡੀਜੀਪੀ ਨੂੰ ਤਿੰਨ ਪੱਤਰ ਲਿਖੇ ਸਨ, ਜਿਸ ਵਿੱਚ ਸੂਬੇ ਵਿੱਚ ਤਬਾਦਲਿਆਂ ਅਤੇ ਤਾਇਨਾਤੀਆਂ, ਭੂਮੀ ਵਰਤੋਂ ਵਿੱਚ ਤਬਦੀਲੀ (ਸੀਐਲਯੂ) ਮਾਮਲਿਆਂ ਅਤੇ ਹੋਰ ਕੰਮਾਂ ਵਿੱਚ ਵਿਆਪਕ ਭ੍ਰਿਸ਼ਟਾਚਾਰ ਦਾ ਦੋਸ਼ ਲਗਾਇਆ ਗਿਆ ਸੀ। ਪੱਤਰਾਂ ਵਿੱਚ ਦੋਸ਼ਾਂ ਦੇ ਸਬੰਧ ਵਿੱਚ ਕਈ ਵਿਅਕਤੀਆਂ ਵਿਰੁੱਧ ਕਾਰਵਾਈ ਦੀ ਮੰਗ ਕੀਤੀ ਗਈ ਸੀ।




