Uncategorized
Trending

ਗੁਰਪੁਰਬ ਮੌਕੇ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਹੋਇਆ ਗੱਠਜੋੜ; ਵੱਡੇ ਭਰਾ ਦੀ ਭੂਮਿਕਾ ਨਿਭਾਏਗਾ ਅਕਾਲੀ ਦਲ

ਦਿੱਲੀ – ਪੰਜਾਬ ਦੀ ਸਿਆਸਤ ਵਿੱਚ ਇੱਕ ਵੱਡਾ ਫੇਰਬਦਲ ਕਰਦਿਆਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁਭ ਮੌਕੇ ‘ਤੇ ਅੱਜ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਵਿਚਾਲੇ ਮੁੜ ਗੱਠਜੋੜ ਦਾ ਰਸਮੀ ਐਲਾਨ ਕਰ ਦਿੱਤਾ ਗਿਆ ਹੈ। ਨਵੀਂ ਦਿੱਲੀ ਵਿਖੇ ਹੋਈ ਇੱਕ ਅਹਿਮ ਪ੍ਰੈੱਸ ਕਾਨਫ਼ਰੰਸ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਇਸ ਸਾਂਝ ਦਾ ਐਲਾਨ ਕੀਤਾ ਗਿਆ। ਇਸ ਮੌਕੇ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਅਤੇ ਪੰਜਾਬ ਭਾਜਪਾ ਤੇ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੀ l

ਗੱਠਜੋੜ ਦੇ ਐਲਾਨ ਮੌਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਐਲਾਨ ਕੀਤਾ ਕਿ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਹੀ ‘ਵੱਡੇ ਭਰਾ’ ਦੀ ਭੂਮਿਕਾ ਵਿੱਚ ਰਹੇਗਾ। ਜਦੋਂ ਅਮਿਤ ਸ਼ਾਹ ਨੂੰ ਆਗਾਮੀ ਵਿਧਾਨ ਸਭਾ ਚੋਣਾਂ ਲਈ ਗੱਠਜੋੜ ਦੇ ਮੁੱਖ ਮੰਤਰੀ ਦੇ ਚਿਹਰੇ ਬਾਰੇ ਸਵਾਲ ਪੁੱਛਿਆ ਗਿਆ ਤਾਂ ਉਨ੍ਹਾਂ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ‘ਵੱਡਾ ਭਰਾ ਹੀ ਮੁੱਖ ਮੰਤਰੀ ਦਾ ਚਿਹਰਾ ਹੁੰਦਾ ਹੈ।’ ਉਨ੍ਹਾਂ ਦੇ ਇਸ ਬਿਆਨ ਨਾਲ ਇਹ ਸਾਫ਼ ਹੋ ਗਿਆ ਹੈ ਕਿ ਸੂਬੇ ਵਿੱਚ ਗੱਠਜੋੜ ਦੀ ਅਗਵਾਈ ਅਕਾਲੀ ਦਲ ਹੀ ਕਰੇਗਾ।ਗੱਠਜੋੜ ਦੀ ਅਹਿਮੀਅਤ ’ਤੇ ਜ਼ੋਰ ਦਿੰਦਿਆਂ ਗ੍ਰਹਿ ਮੰਤਰੀ ਸ਼ਾਹ ਨੇ ਕਿਹਾ ਕਿ ਅਕਾਲੀ ਦਲ ਦੇ ਮੁੜ ਨਾਲ ਆਉਣ ਨਾਲ ਕਿਸਾਨਾਂ ਦੇ ਮੁੱਦਿਆਂ ਨੂੰ ਹੱਲ ਕਰਨ ਅਤੇ ਹਿੰਦੂ-ਸਿੱਖ ਏਕਤਾ ਨੂੰ ਹੋਰ ਅੱਗੇ ਵਧਾਉਣ ਦੇ ਭਾਜਪਾ ਦੇ ਵਾਅਦੇ ਨੂੰ ਵੱਡੀ ਮਜ਼ਬੂਤੀ ਮਿਲੇਗੀ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਸ ਸਾਂਝ ਨੂੰ ਮਹਿਜ਼ ਸਿਆਸੀ ਸਮਝੌਤਾ ਨਾ ਦੱਸਦਿਆਂ ‘ਨਹੁੰ-ਮਾਸ ਦਾ ਰਿਸ਼ਤਾ’ ਕਰਾਰ ਦਿੱਤਾ ਹੈ। ਆਪਣੇ ਸੰਬੋਧਨ ਦੀ ਸ਼ੁਰੂਆਤ ਕਰਦਿਆਂ ਉਨ੍ਹਾਂ ਸਭ ਤੋਂ ਪਹਿਲਾਂ ਸਮੂਹ ਸੰਗਤ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ।ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਇਹ ਗਠਜੋੜ ਸਿੱਖ ਕੌਮ ਅਤੇ ਪੰਜਾਬ ਦੇ ਵਡੇਰੇ ਹਿੱਤਾਂ ਨੂੰ ਮੁੱਖ ਰੱਖਦਿਆਂ ਕੀਤਾ ਗਿਆ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਸ ਗਠਜੋੜ ਸਦਕਾ ਹਮੇਸ਼ਾ ਪੰਜਾਬ ਵਿੱਚ ਅਮਨ-ਸ਼ਾਂਤੀ ਅਤੇ ਆਪਸੀ ਭਾਈਚਾਰਕ ਸਾਂਝ ਮਜ਼ਬੂਤ ਰਹੀ ਹੈ।

Related Articles

Leave a Reply

Your email address will not be published. Required fields are marked *

Back to top button