Uncategorized
Trending
ਫ਼ਿਰੋਜ਼ਪੁਰ ‘ਚ 19 ਸਾਲਾ ਹਾਕੀ ਖਿਡਾਰੀ ਦੀ ਮੌਤ, ਪਰਿਵਾਰ ਨੇ ਪੁਲਿਸ ‘ਤੇ ਲਾਏ 100 ਬੈਠਕਾਂ ਕਢਵਾਉਣ ਦੇ ਗੰਭੀਰ ਇਲਜ਼ਾਮ

ਫ਼ਿਰੋਜ਼ਪੁਰ ਦੇ ਪਿੰਡ ਮਾਛੀਵਾੜਾ ਦੇ ਵਸਨੀਕ 19 ਸਾਲਾ ਨੌਜਵਾਨ ਹਾਕੀ ਖਿਡਾਰੀ ਜਸ਼ਨਦੀਪ ਸਿੰਘ ਦੀ ਸ਼ੱਕੀ ਹਾਲਾਤਾਂ ਵਿੱਚ ਹੋਈ ਮੌਤ ਦੇ ਮਾਮਲੇ ਵਿੱਚ ਪੁਲਿਸ ਪ੍ਰਸ਼ਾਸਨ ‘ਤੇ ਕੁੱਟਮਾਰ ਅਤੇ ਤਸ਼ੱਦਦ ਕਰਨ ਦੇ ਗੰਭੀਰ ਦੋਸ਼ ਲੱਗੇ ਹਨ। ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਦਾ ਇਲਜ਼ਾਮ ਹੈ ਕਿ ਥਾਣਾ ਕੁੱਲਗੜ੍ਹੀ ਦੀ ਪੁਲਿਸ ਜਸ਼ਨਦੀਪ ਨੂੰ ਜ਼ਬਰਦਸਤੀ ਘਰੋਂ ਚੁੱਕ ਕੇ ਲੈ ਗਈ ਸੀ ਅਤੇ ਉਸ ਨਾਲ ਬੁਰੀ ਤਰ੍ਹਾਂ ਕੁੱਟਮਾਰ ਕੀਤੀ, ਜਿਸ ਕਾਰਨ ਉਸ ਦੀ ਸਿਹਤ ਵਿਗੜ ਗਈ ਅਤੇ ਇਲਾਜ ਦੌਰਾਨ ਉਸ ਨੇ ਦਮ ਤੋੜ ਦਿੱਤਾ। ਇਸ ਮਾਮਲੇ ਵਿੱਚ ਇਨਸਾਫ਼ ਦੀ ਮੰਗ ਨੂੰ ਲੈ ਕੇ ਸ਼ੁੱਕਰਵਾਰ ਨੂੰ ਪੀੜਤ ਪਰਿਵਾਰ, ਕਿਸਾਨ ਜਥੇਬੰਦੀਆਂ ਅਤੇ ਪਿੰਡ ਵਾਸੀਆਂ ਨੇ ਜ਼ੀਰਾ ਦੇ ਸ਼ੇਰਾਂਵਾਲਾ ਚੌਕ ਵਿਖੇ ਨੌਜਵਾਨ ਦੀ ਲਾਸ਼ ਸੜਕ ‘ਤੇ ਰੱਖ ਕੇ ਜ਼ੋਰਦਾਰ ਰੋਸ ਪ੍ਰਦਰਸ਼ਨ ਅਤੇ ਧਰਨਾ ਦਿੱਤਾ।



